ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾਂ ਨੂੰ ਜਾਣਗੇ।
TSK
TSK · 1 ਇਤ 13:2
Treasury of Scripture Knowledge references in ਪੰਜਾਬੀ IRV.
ਇਸਰਾਏਲੀਆਂ ਨੂੰ ਹੁਕਮ ਦੇ, ਕਿ ਉਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਜ਼ਮੀਨ ਵਿੱਚੋਂ ਰਹਿਣ ਲਈ ਨਗਰ ਦੇਣ ਅਤੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਟ ਲੇਵੀਆਂ ਨੂੰ ਦੇਣ।
ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।
ਪਰ ਯੋਰਾਮ ਰਾਜਾ ਮੁੜ ਗਿਆ ਸੀ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਭੱਜਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖ਼ਬਰ ਨਾ ਲਿਜਾਵੇ।
ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਵਿੱਚ ਸਨ ਇਹ ਦੇਖਿਆ ਕਿ ਉਹ ਨੱਠੇ ਅਤੇ ਸ਼ਾਊਲ ਤੇ ਉਹ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ
ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।
ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ
ਹੋ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ।