ਹੋਰ ਪਰਬਤ ਤੋਂ ਤੁਸੀਂ ਨਿਸ਼ਾਨ ਹਮਾਥ ਦੇ ਰਾਹ ਤੱਕ ਲਗਾਉ ਤਾਂ ਇਹ ਹੱਦ ਸਦਾਦ ਤੱਕ ਪਹੁੰਚੇ।
TSK
TSK · 1 ਇਤ 13:5
Treasury of Scripture Knowledge references in ਪੰਜਾਬੀ IRV.
ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਦੂਤ ਘੱਲੇ ਅਤੇ ਆਖਿਆ, ਫ਼ਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ।
¶ ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ-ਯਾਰੀਮ ਵਿੱਚ ਰਿਹਾ ਕਾਫ਼ੀ ਸਮਾਂ ਬੀਤ ਗਿਆ, ਕਿਉਂ ਜੋ ਉਸ ਨੂੰ ਵੀਹ ਸਾਲ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਕਰਦੇ ਹੋਏ ਯਹੋਵਾਹ ਦੀ ਭਾਲ ਕੀਤੀ।
ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ। ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ।
ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।
ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।