TSK

TSK · 1 ਇਤ 13:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਾਰੇ ਤਰ੍ਹਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜ਼ਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਸੰਦੂਕ ਅੱਗੇ-ਅੱਗੇ ਵਜਾਉਂਦੇ ਗਏ।

ਉੱਜ਼ੀਏਲ ਦੇ ਪੁੱਤਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ

ਅਤੇ ਹੇਮਾਨ, ਆਸਾਫ਼ ਤੇ ਏਥਾਨ ਗਵੱਯੇ ਪਿੱਤਲ ਦੇ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ

ਅਰਥਾਤ ਆਸਾਫ਼ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ, ਸ਼ਮੀਰਾਮੋਥ, ਯਹੀਏਲ, ਮੱਤਿਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ਼ ਛੈਣਿਆਂ ਨਾਲ ਵਜਾਉਂਦਾ ਸੀ।

ਅਤੇ ਚਾਰ ਹਜ਼ਾਰ ਦਰਬਾਨ ਸਨ ਅਤੇ ਚਾਰ ਹਜ਼ਾਰ ਉਨ੍ਹਾਂ ਸਾਜ਼ਾਂ ਅਤੇ ਵਜੰਤ੍ਰਾਂ ਨੂੰ ਵਜਾਉਂਦੇ ਸਨ ਜਿਹੜੇ ਮੈਂ, ਦਾਊਦ ਨੇ ਆਖਿਆ ਹੈ, ਯਹੋਵਾਹ ਦੀ ਉਸਤਤ ਲਈ ਬਣਾਏ ਸਨ।

ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ

ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।

ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ!

ਤੁਸੀਂ ਰਬਾਬ ਨਾਲ ਬੇਸੁਰੇ ਗੀਤ ਗਾਉਂਦੇ ਅਤੇ ਦਾਊਦ ਦੀ ਤਰ੍ਹਾਂ ਆਪਣੇ ਲਈ ਵਜਾਉਣ ਦੇ ਸਾਜ਼ ਕੱਢਦੇ ਹੋ,