TSK

TSK · 1 ਇਤ 17:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ।

ਜਦੋਂ ਤੋਂ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ, ਉਸ ਸਮੇਂ ਤੋਂ ਲੈ ਕੇ ਆਪਣੇ ਪੈਦਾ ਹੋਣ ਦੇ ਦਿਨ ਤੱਕ ਦੀਆਂ ਗੱਲਾਂ ਪੁੱਛੋ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੀਆਂ ਗੱਲਾਂ ਪੁੱਛੋ, ਕੀ ਕਦੀ ਅਜਿਹੀ ਵੱਡੀ ਗੱਲ ਕਦੀ ਹੋਈ ਜਾਂ ਕਦੀ ਸੁਣੀ ਗਈ ਹੈ?

ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ।

ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ।

ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।

ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।

ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!

ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।

ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!

¶ ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਰੋਕ ਰੱਖਿਆ ਹੈ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਮੈਂ ਤੈਨੂੰ ਵੱਢ ਨਾ ਸੁੱਟਾਂ।

ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?

ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ, ਜਿਹਨਾਂ ਦੇ ਵਿੱਚ ਉਹ ਸਨ ਅਤੇ ਜਿਹਨਾਂ ਦੀਆਂ ਅੱਖਾਂ ਸਾਹਮਣੇ ਮੈਂ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਜਦੋਂ ਮੈਂ ਉਹਨਾਂ ਨੂੰ ਮਿਸਰ ਤੋਂ ਕੱਢ ਲਿਆਇਆ।