ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ।
TSK
TSK · 1 ਇਤ 19:13
Treasury of Scripture Knowledge references in ਪੰਜਾਬੀ IRV.
ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!”
ਹੇ ਫ਼ਲਿਸਤੀਓ, ਤੁਸੀਂ ਤਕੜੇ ਹੋਵੇ ਅਤੇ ਮਰਦ ਬਣੋ ਜੋ ਤੁਸੀਂ ਇਬਰਾਨੀਆਂ ਦੇ ਗ਼ੁਲਾਮ ਨਾ ਬਣੋ ਜਿਵੇਂ ਉਹ ਤੁਹਾਡੇ ਗ਼ੁਲਾਮ ਬਣੇ ਸਨ, ਸਗੋਂ ਮਰਦ ਬਣੋ ਅਤੇ ਲੜੋ!
ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਉਸ ਮਨੁੱਖ ਕਰਕੇ ਕਿਸੇ ਦਾ ਮਨ ਨਾ ਘਬਰਾਵੇ। ਤੁਹਾਡਾ ਦਾਸ ਜਾਵੇਗਾ ਅਤੇ ਉਸ ਫ਼ਲਿਸਤੀ ਨਾਲ ਲੜੇਗਾ।
ਪਰ ਜੇ ਉਹ ਆਖੇ ਕਿ ਮੈਂ ਹੁਣ ਤੇਰੇ ਤੋਂ ਪ੍ਰਸੰਨ ਨਹੀਂ ਹਾਂ ਤਾਂ ਮੈਂ ਹਾਜ਼ਰ ਹਾਂ! ਜੋ ਕੁਝ ਉਸ ਦੀ ਨਿਗਾਹ ਵਿੱਚ ਚੰਗਾ ਹੈ, ਸੋ ਮੇਰੇ ਨਾਲ ਕਰੇ।
ਉੱਠ, ਕਿਉਂ ਜੋ ਹੁਣ ਇਹ ਗੱਲ ਤੇਰੇ ਹੱਥ ਵਿੱਚ ਹੈ ਅਤੇ ਅਸੀਂ ਤੇਰੇ ਨਾਲ ਹਾਂ, ਇਸ ਲਈ ਤਕੜਾ ਹੋ ਕੇ ਇਹ ਕੰਮ ਕਰ!”
¶ ਇਹਨਾਂ ਸਾਰੀਆਂ ਗੱਲਾਂ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇਸਮਝੀ ਨਾਲ ਦੋਸ਼ ਲਾਇਆ।
¶ ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।