TSK

TSK · 1 ਇਤ 21:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।

ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਇਸ ਲਈ ਕਿ ਤੂੰ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ।

ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।