TSK

TSK · 1 ਇਤ 21:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ।

ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।

¶ ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,

ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ। ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਓਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ।

ਯਹੋਵਾਹ ਤੁਹਾਨੂੰ ਗੋਡਿਆਂ ਅਤੇ ਲੱਤਾਂ ਵਿੱਚ, ਸਗੋਂ ਪੈਰ ਦੇ ਤਲੇ ਤੋਂ ਸਿਰ ਦੀ ਚੋਟੀ ਤੱਕ ਬਹੁਤ ਬੁਰੇ ਫੋੜਿਆਂ ਨਾਲ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਾ ਹੋ ਸਕੋਗੇ।

¶ ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ

¶ ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।

ਫਿਰ ਇਸ ਤਰ੍ਹਾਂ ਹੋਇਆ ਕਿ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਸੁੱਟੇ ਅਤੇ ਜਦ ਲੋਕ ਸਵੇਰੇ ਉੱਠੇ, ਤਾਂ ਵੇਖੋ ਉਹ ਸਭ ਲੋਥਾਂ ਹੀ ਲੋਥਾਂ ਸਨ।

ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।

ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।

ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮੀ ਰਹਿ।

ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ।

‹ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।›

¶ ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੌਣਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ।