TSK

TSK · 1 ਇਤ 21:14

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਫ਼ਿਰਊਨ ਉਸ ਰਾਤ ਨੂੰ ਉੱਠਿਆ ਨਾਲੇ ਉਸ ਦੇ ਸਾਰੇ ਟਹਿਲੂਏ ਅਤੇ ਸਾਰੇ ਮਿਸਰੀ ਅਤੇ ਮਿਸਰ ਵਿੱਚ ਵੱਡਾ ਸਿਆਪਾ ਹੋਇਆ ਕਿਉਂਕਿ ਕੋਈ ਘਰ ਨਹੀਂ ਸੀ ਜਿੱਥੇ ਕੋਈ ਮਰਿਆ ਨਾ ਹੋਵੇ।

ਉਸ ਬਵਾ ਨਾਲ ਚੌਵੀ ਹਜ਼ਾਰ ਮਰ ਗਏ ਸਨ।

ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਸਮੇਂ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਪਰਜਾ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।

ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਤੇ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਿਹਾਸ ਦੇ ਵਰਨਣ ਵਿੱਚ ਨਹੀਂ ਲਿਖੀ ਗਈ।