¶ ਪਰ ਇਸਰਾਏਲੀਆਂ ਨੇ ਚੜ੍ਹਾਵੇ ਦੀ ਚੀਜ਼ ਦੇ ਵਿਖੇ ਅਪਰਾਧ ਕੀਤਾ, ਕਿਉਂ ਜੋ ਜ਼ਰਹ ਦੇ ਪੜਪੋਤੇ, ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਚੜ੍ਹਾਵੇ ਦੀ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਿਆ।
TSK
TSK · 1 ਇਤ 21:7
Treasury of Scripture Knowledge references in ਪੰਜਾਬੀ IRV.
ਉੱਠ ਅਤੇ ਲੋਕਾਂ ਨੂੰ ਪਵਿੱਤਰ ਕਰ ਅਤੇ ਤੂੰ ਆਖ ਕਿ ਆਪਣੇ ਆਪ ਨੂੰ ਕੱਲ ਲਈ ਪਵਿੱਤਰ ਕਰੋ ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਹੇ ਇਸਰਾਏਲ ਤੁਹਾਡੇ ਵਿੱਚ ਚੜ੍ਹਾਵੇ ਦੀ ਚੀਜ਼ ਹੈ। ਤੁਸੀਂ ਆਪਣੇ ਵੈਰੀਆਂ ਦੇ ਸਾਹਮਣੇ ਠਹਿਰ ਨਾ ਸਕੋਗੇ ਜਦ ਤੱਕ ਤੁਸੀਂ ਉਸ ਚੜ੍ਹਾਵੇ ਦੀ ਚੀਜ਼ ਨੂੰ ਆਪਣੇ ਵਿੱਚੋਂ ਕੱਢ ਨਾ ਦਿਓ।
ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।
ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇ ਦੇਸ਼ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੇ ਮਕਬਰੇ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਰਾਜਾ ਨੇ ਹੁਕਮ ਦਿੱਤਾ ਸੀ ਉਹ ਸਭ ਕੁਝ ਉਨ੍ਹਾਂ ਨੇ ਕੀਤਾ ਅਤੇ ਇਸ ਤੋਂ ਬਾਅਦ ਉਸ ਦੇਸ਼ ਦੇ ਲਈ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।
ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।
ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾਂ ਮਰੀ ਘੱਲੀ ਅਤੇ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।