TSK

TSK · 1 ਇਤ 21:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ।

ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ।

ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।

ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।

ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!

ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ।

¶ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”