TSK

TSK · 1 ਇਤ 24:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹਾਰੂਨ ਨੇ ਨਹਸ਼ੋਨ ਦੀ ਭੈਣ ਅੰਮੀਨਾਦਾਬ ਦੀ ਧੀ, ਅਲੀਸਬਾ ਨੂੰ ਵਿਆਹ ਲਿਆ ਅਤੇ ਉਸ ਨੇ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਉਸ ਲਈ ਜਨਮ ਦਿੱਤਾ।

¶ ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ।

ਨਾਦਾਬ ਅਤੇ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਉਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਅਯੋਗ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤਰ ਨਹੀਂ ਸਨ ਇਸ ਲਈ ਅਲਆਜ਼ਾਰ ਅਤੇ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ।

ਅਤੇ ਅਮਰਾਮ ਦੇ ਪੁੱਤਰ, ਹਾਰੂਨ ਦੇ ਮੂਸਾ ਤੇ ਮਿਰਯਮ, ਅਤੇ ਹਾਰੂਨ ਦੇ ਪੁੱਤਰ, ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ

ਦਾਊਦ ਨੇ ਉਨ੍ਹਾਂ ਨੂੰ ਲੇਵੀ ਦੇ ਪੁੱਤਰਾਂ ਦੀ ਗਿਣਤੀ ਅਨੁਸਾਰ ਅਰਥਾਤ ਗੇਰਸ਼ੋਨ, ਕਹਾਥ ਅਤੇ ਮਰਾਰੀ ਨੂੰ ਅਲੱਗ-ਅਲੱਗ ਦਲਾਂ ਵਿੱਚ ਵੰਡ ਦਿੱਤਾ ਸੀ।