TSK

TSK · 1 ਕੁਰਿੰਥੀ 4:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ।

ਅਤੇ ਮੈਂ ਇਹੋ ਗੱਲ ਲਿਖੀ ਸੀ ਜੋ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਆਣ ਕੇ ਉਨ੍ਹਾਂ ਵੱਲੋਂ ਦੁੱਖੀ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਮੈਨੂੰ ਤੁਹਾਡੇ ਸਭ ਤੇ ਭਰੋਸਾ ਹੈ ਕਿ ਮੇਰਾ ਅਨੰਦ ਤੁਹਾਡਾ ਸਭ ਦਾ ਅਨੰਦ ਹੈ।

¶ ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ।

ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।

ਮੈਂ ਪਹਿਲਾਂ ਕਹਿ ਚੁੱਕਿਆ ਅਤੇ ਜਿਸ ਤਰ੍ਹਾਂ ਮੈਂ ਦੂਜੀ ਵਾਰ ਸਾਹਮਣੇ ਹੋ ਕੇ ਕਿਹਾ ਸੀ ਉਸੇ ਤਰ੍ਹਾਂ ਹੁਣ ਵੀ ਅਣਜਾਣ ਹੋ ਕੇ, ਉਨ੍ਹਾਂ ਨੂੰ ਜਿਨ੍ਹਾਂ ਨੇ ਅੱਗੇ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਫਿਰ ਆਖਦਾ ਹਾਂ ਕਿ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਹੀਂ!

ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ।