TSK

TSK · 1 ਕੁਰਿੰਥੀ 7:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।

¶ ‹ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!›

ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।

ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।

¶ ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ।

ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l