ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
TSK
TSK · 1 ਯੂਹੰਨਾ 2:13
Treasury of Scripture Knowledge references in ਪੰਜਾਬੀ IRV.
ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
¶ ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।
‹ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।›
‹ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ।›
ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਉੱਤਰ ਦਿੱਤਾ, ‹“ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”›
‹ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”›
‹ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।›
‹ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।›
¶ ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!
ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ।
¶ ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।
ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।
ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
¶ ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।