TSK

TSK · 1 ਯੂਹੰਨਾ 3:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।›

‹ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।›

‹ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।›

‹ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।›

‹ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।›

‹ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।›

ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।

ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।