¶ ‹ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।›
TSK
TSK · 1 ਯੂਹੰਨਾ 4:21
Treasury of Scripture Knowledge references in ਪੰਜਾਬੀ IRV.
ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ‹ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ।›
‹ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।›
ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ।
ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।
ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।
ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।
ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।