TSK

TSK · 1 ਰਾਜਾ 21:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।

ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।

ਕਿਉਂ ਜੋ ਉਹ ਦੇਸ਼ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਮਿਸਰ ਦੇਸ਼ ਵਰਗਾ ਨਹੀਂ ਹੈ ਜਿੱਥੋਂ ਤੁਸੀਂ ਨਿੱਕਲੇ ਹੋ, ਜਿੱਥੇ ਤੁਸੀਂ ਆਪਣੇ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।

ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗ਼ਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗ਼ਾਂ ਨੂੰ ਜੋ ਚੰਗੇ-ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੌਕਰਾਂ ਨੂੰ ਦੇ ਦੇਵੇਗਾ।

ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਕਿ ਤੂੰ ਆਪਣਾ ਅੰਗੂਰੀ ਬਾਗ਼ ਮੈਨੂੰ ਚਾਂਦੀ ਦੇ ਕੇ ਦੇਹ ਅਤੇ ਜਾਂ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ਼ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦਿਆਂਗਾ।

ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,

ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।

ਉਸ ਨੇ ਉਨ੍ਹਾਂ ਨੂੰ ਆਖਿਆ ‹ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।›

ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।