TSK

TSK · 1 ਪਤ 1:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਦਾ ਹੱਥ ਏਲੀਯਾਹ ਦੇ ਉੱਤੇ ਸੀ ਸੋ ਉਹ ਆਪਣਾ ਲੱਕ ਬੰਨ੍ਹ ਕੇ ਅਹਾਬ ਦੇ ਅੱਗੇ ਯਿਜ਼ਰਏਲ ਦੇ ਲਾਂਘੇ ਤੱਕ ਭੱਜਿਆ ਗਿਆ।

ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!”

ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।

‹ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ।›

‹ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?›

¶ ‹ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!›

ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।

ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।

ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।

ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।

ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ।

ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ।

ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ।

ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ