¶ ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ।
TSK
TSK · 1 ਪਤ 3:21
Treasury of Scripture Knowledge references in ਪੰਜਾਬੀ IRV.
‹ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।›
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।”
ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ?
¶ ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ।
¶ ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।
ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ।
ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ।
ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ।