ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ
TSK
TSK · 1 ਸਮੂ 12:21
Treasury of Scripture Knowledge references in ਪੰਜਾਬੀ IRV.
ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।
ਤੁਸੀਂ ਸਾਨੂੰ ਹੋਣ ਵਾਲੀਆਂ ਘਟਨਾਵਾਂ ਬਾਰੇ ਦੱਸੋ, ਤਾਂ ਅਸੀਂ ਜਾਣਾਂਗੇ ਕਿ ਤੁਸੀਂ ਦੇਵਤੇ ਹੋ, ਹਾਂ, ਭਲਿਆਈ ਜਾਂ ਬੁਰਿਆਈ ਕੁਝ ਤਾਂ ਕਰੋ, ਤਾਂ ਜੋ ਅਸੀਂ ਹੈਰਾਨ ਹੋਈਏ ਅਤੇ ਰਲ ਕੇ ਉਹ ਨੂੰ ਵੇਖੀਏ!
¶ ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ।
ਉਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਉਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਉੱਥੇ ਹੀ ਖੜ੍ਹਾ ਰਹਿੰਦਾ ਹੈ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਹੀ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਿਪਤਾਵਾਂ ਤੋਂ ਬਚਾਉਂਦਾ ਹੈ।
ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ।
ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।
¶ ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, ਸਾਡੇ ਪੁਰਖਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁਝ ਲਾਭ ਨਹੀਂ।
“ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।”
ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ।