TSK

TSK · 1 ਸਮੂ 2:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,

ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ।

ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ।

ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।

ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ।

ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।

¶ “ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।”

‹ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।›

ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ।