TSK

TSK · 1 ਸਮੂ 25:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ, ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਤੇ ਜਦ ਤੂੰ ਉਨ੍ਹਾਂ ਕੋਲ ਪਹੁੰਚ ਜਾਵੇਂ ਤਾਂ ਉਨ੍ਹਾਂ ਨੂੰ ਆਖੀਂ, ਤੁਸੀਂ ਭਲਿਆਈ ਦੇ ਬਦਲੇ ਬੁਰਿਆਈ ਕਿਉਂ ਕੀਤੀ?

ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ, ਜੋ ਦੇਸ ਤੋਂ ਕੁੱਟ-ਕੁੱਟ ਕੇ ਕੱਢੇ ਗਏ ਹਨ।

ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ

ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ, ਅਤੇ ਧਗਾਣੇ ਮੇਰੇ ਨਾਲ ਝਗੜੇ।

ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ।

ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!

ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।

ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ