ਪਾਤਸ਼ਾਹ ਹੋਮ ਬਲੀ ਲਈ ਗਿਬਓਨ ਸ਼ਹਿਰ ਨੂੰ ਗਿਆ ਕਿਉਂ ਜੋ ਉਹ ਉੱਚਾ ਅਤੇ ਵੱਡਾ ਥਾਂ ਸੀ ਅਤੇ ਸੁਲੇਮਾਨ ਨੇ ਉਸ ਜਗਵੇਦੀ ਉੱਤੇ ਹੋਮ ਦੀਆਂ ਇੱਕ ਹਜ਼ਾਰ ਬਲੀਆਂ ਚੜ੍ਹਾਈਆਂ।
TSK
TSK · 2 ਇਤ 1:2
Treasury of Scripture Knowledge references in ਪੰਜਾਬੀ IRV.
ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।
ਅਤੇ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਈਥਾਮਾਰ ਦੇ ਪੁੱਤਰਾਂ ਨਾਲੋਂ ਵੱਧ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਉਹ ਇਸ ਤਰ੍ਹਾਂ ਵੰਡੇ ਗਏ, ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਸੋਲ਼ਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਅੱਠ ਸਨ
¶ ਹੁਣ ਇਸਰਾਏਲੀ ਆਪਣੀ ਗਿਣਤੀ ਦੇ ਅਨੁਸਾਰ ਜਿਹੜੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਸਾਲ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ, ਸੋ ਹਰੇਕ ਵਾਰੀ ਵਿੱਚ ਚੌਵੀ ਹਜ਼ਾਰ ਸਨ
¶ ਦਾਊਦ ਪਾਤਸ਼ਾਹ ਨੇ ਸਾਰੀ ਸਭਾ ਨੂੰ ਆਖਿਆ, ਮੇਰਾ ਪੁੱਤਰ ਸੁਲੇਮਾਨ ਜੋ ਇਕੱਲਾ ਪਰਮੇਸ਼ੁਰ ਨੇ ਚੁਣ ਲਿਆ ਹੈ, ਉਹ ਬਾਲਕ ਅਤੇ ਮਾਸੂਮ ਹੈ, ਪਰ ਕੰਮ ਬਹੁਤ ਵੱਡਾ ਹੈ ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਹੋਵਾਹ ਪਰਮੇਸ਼ੁਰ ਦੇ ਲਈ ਹੋਵੇਗਾ।
ਕਿਉਂ ਜੋ ਪਾਤਸ਼ਾਹ ਅਤੇ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਾਹ ਮਨਾਉਣ ਦੀ ਸਲਾਹ ਕਰ ਲਈ ਸੀ