TSK

TSK · 2 ਇਤ 10:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ।

ਫ਼ਿਰਊਨ ਨੇ ਉਸ ਨੂੰ ਆਖਿਆ, ਮੇਰੇ ਕੋਲੋਂ ਨਿੱਕਲ ਜਾ ਅਤੇ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ ਕਿਉਂਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ।

ਪਰ ਹੁਣ ਮੈਂ ਕੱਲ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਭੇਜਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।

ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।