TSK

TSK · 2 ਇਤ 12:14

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ!

ਹੇ ਯਹੋਵਾਹ ਸਾਡੇ ਪਿਤਾਵਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ!

ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।

ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!

ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,

ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।

ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।

ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।