ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ।
TSK
TSK · 2 ਇਤ 13:12
Treasury of Scripture Knowledge references in ਪੰਜਾਬੀ IRV.
ਪਰ ਮੂਸਾ ਨੇ ਆਖਿਆ, ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ? ਕਿਉਂ ਜੋ ਇਹ ਸਫ਼ਲ ਨਹੀਂ ਹੋਵੇਗਾ।
ਉਪਰੰਤ ਮੂਸਾ ਨੇ ਗੋਤਾਂ ਦੇ ਅਨੁਸਾਰ ਇੱਕ-ਇੱਕ ਹਜ਼ਾਰ ਆਦਮੀਆਂ ਨੂੰ ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਯੁੱਧ ਕਰਨ ਲਈ ਭੇਜਿਆ ਅਤੇ ਪਵਿੱਤਰ ਸਥਾਨ ਦੇ ਭਾਂਡੇ ਅਤੇ ਚੌਕਸ ਕਰਨ ਵਾਲੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ।
ਜਿਵੇਂ ਅੰਨ੍ਹਾ ਹਨੇਰੇ ਵਿੱਚ ਟੋਹੰਦਾ ਫਿਰਦਾ ਹੈ, ਉਸੇ ਤਰ੍ਹਾਂ ਤੁਸੀਂ ਦੁਪਹਿਰ ਨੂੰ ਟੋਹੰਦੇ ਫਿਰੋਗੇ। ਤੁਸੀਂ ਆਪਣੇ ਰਾਹਾਂ ਵਿੱਚ ਸਫ਼ਲ ਨਹੀਂ ਹੋਵੋਗੇ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਲੁੱਟੇ ਜਾਓਗੇ, ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਹੀਂ ਹੋਵੇਗਾ
ਸੱਤ ਜਾਜਕ ਸੱਤ ਤੁਰ੍ਹੀਆਂ ਲਈ ਯਹੋਵਾਹ ਦੇ ਸੰਦੂਕ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ ਅਤੇ ਸ਼ਸਤਰ ਧਾਰੀ ਉਹਨਾਂ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ। ਪਿੱਛਲੇ ਯਹੋਵਾਹ ਦੇ ਸੰਦੂਕ ਦੇ ਮਗਰ-ਮਗਰ ਤੁਰੇ ਜਾਂਦੇ ਸਨ ਅਤੇ ਉਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ।
ਤਦ ਪਰਮੇਸ਼ੁਰ ਦਾ ਆਤਮਾ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਉੱਤੇ ਉੱਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖੜ੍ਹੇ ਕੇ ਆਖਣ ਲੱਗਾ ਕਿ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਇਸ ਤਰ੍ਹਾਂ ਤੁਸੀਂ ਸਫ਼ਲ ਨਹੀਂ ਹੋ ਸਕਦੇ? ਕਿਉਂ ਜੋ ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ
ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ?
ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।
ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।
ਹਰੇਕ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰੇਕ ਜੀਭ ਜੋ ਤੇਰੇ ਵਿਰੁੱਧ ਨਿਆਂ ਲਈ ਉੱਠੇ, ਤੂੰ ਉਸ ਨੂੰ ਦੋਸ਼ੀ ਠਹਿਰਾਵੇਂਗੀ - ਇਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਹ ਮੇਰੇ ਕਾਰਨ ਧਰਮੀ ਠਹਿਰਣਗੇ, ਯਹੋਵਾਹ ਦਾ ਵਾਕ ਹੈ।
ਹੇ ਬਾਬਲ, ਮੈਂ ਤੇਰੇ ਲਈ ਫਾਹੀ ਲਾਈ ਅਤੇ ਤੂੰ ਫੜਿਆ ਗਿਆ, ਤੂੰ ਨਾ ਜਾਣਿਆ, ਤੂੰ ਲੱਭ ਪਿਆ ਅਤੇ ਫੜਿਆ ਵੀ ਗਿਆ, ਕਿਉਂ ਜੋ ਤੂੰ ਯਹੋਵਾਹ ਨਾਲ ਝਗੜਾ ਕੀਤਾ।
ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ।
ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ‹ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?›
ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।