ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।
TSK
TSK · 2 ਇਤ 13:14
Treasury of Scripture Knowledge references in ਪੰਜਾਬੀ IRV.
ਤਦ ਸਾਰੇ ਇਸਰਾਏਲੀ ਆਪੋ-ਆਪਣੀ ਥਾਂ ਤੋਂ ਉੱਠ ਕੇ ਖੜ੍ਹੇ ਹੋ ਗਏ ਅਤੇ ਬਆਲ-ਤਾਮਾਰ ਵਿੱਚ ਕਤਾਰ ਬੰਨ੍ਹੀ। ਉਸ ਸਮੇਂ ਉਹ ਇਸਰਾਏਲੀ ਜੋ ਘਾਤ ਵਿੱਚ ਬੈਠੇ ਹੋਏ ਸਨ, ਆਪਣੀਆਂ ਥਾਵਾਂ ਤੋਂ ਮਾਰੇ ਗਿਬਆਹ ਦੇ ਮੈਦਾਨ ਵਿੱਚ ਅਚਾਨਕ ਨਿੱਕਲ ਆਏ।
ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।
ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!
ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ
ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,