TSK

TSK · 2 ਇਤ 13:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਇਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!

ਅਤੇ ਯਹੋਵਾਹ ਨੇ ਉਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੱਕ ਅਤੇ ਮਿਸਰਫ਼ੋਥ-ਮਇਮ ਅਤੇ ਮਿਸਪੇਹ ਦੀ ਘਾਟੀ ਤੱਕ ਚੜ੍ਹਦੇ ਪਾਸੇ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਇਉਂ ਮਾਰਿਆ ਕਿ ਉਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ।

ਜਦ ਮੈਂ ਅਤੇ ਮੇਰੇ ਸਾਰੇ ਸਾਥੀ ਤੁਰ੍ਹੀਆਂ ਵਜਾਈਏ ਤਾਂ ਤੁਸੀਂ ਸਾਰੇ ਵੀ ਛਾਉਣੀ ਦੇ ਸਾਰਿਆਂ ਬੰਨ੍ਹਿਆਂ ਉੱਤੇ ਤੁਰ੍ਹੀਆਂ ਵਜਾਉਣਾ ਅਤੇ ਇਹ ਜੈਕਾਰਾ ਬੁਲਾਓ,” “ਯਹੋਵਾਹ ਅਤੇ ਗਿਦਾਊਨ ਦੀ ਤਲਵਾਰ!।”

ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!

ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ

¶ ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,

ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ!