TSK

TSK · 2 ਇਤ 13:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਗਿਦਾਊਨ ਦੇ ਸੱਤਰ ਪੁੱਤਰ ਪੈਦਾ ਹੋਏ, ਕਿਉਂ ਜੋ ਉਸ ਦੀਆਂ ਬਹੁਤ ਸਾਰੀਆਂ ਪਤਨੀਆਂ ਸਨ।

ਉਸ ਦੇ ਤੀਹ ਪੁੱਤਰ ਸਨ, ਜੋ ਗਧੀਆਂ ਦੇ ਤੀਹ ਬੱਚਿਆਂ ਉੱਤੇ ਸਵਾਰ ਹੁੰਦੇ ਸਨ, ਅਤੇ ਉਨ੍ਹਾਂ ਦੇ ਤੀਹ ਨਗਰ ਵੀ ਸਨ, ਜੋ ਗਿਲਆਦ ਦੇਸ਼ ਵਿੱਚ ਹਨ ਅਤੇ ਜਿਨ੍ਹਾਂ ਦੇ ਨਾਮ ਤੇ ਅੱਜ ਦੇ ਦਿਨ ਤੱਕ ਯਾਈਰ ਦੀਆਂ ਬਸਤੀਆਂ ਹਨ।

ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਰਖ਼ੈਲਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਰਖ਼ੈਲਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ