ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।
TSK
TSK · 2 ਇਤ 13:5
Treasury of Scripture Knowledge references in ਪੰਜਾਬੀ IRV.
ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਮੇਤ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਮਾਰ ਲਿਆ। ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸ ਦੇਸ਼ ਦੇ ਵਾਸੀ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਕਬਜ਼ਾ ਕਰ ਲਿਆ
ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ। ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ।
ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।
ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਤੇ ਤੈਨੂੰ ਆਪਣੇ ਪੁਰਖਿਆਂ ਦੇ ਕੋਲ ਜਾਣਾ ਪਵੇਗਾ, ਤਾਂ ਅਜਿਹਾ ਹੋਵੇਗਾ ਕਿ ਮੈਂ ਤੇਰੇ ਪਿੱਛੋਂ ਤੇਰੇ ਪੁੱਤਰਾਂ ਵਿੱਚੋਂ ਤੇਰੇ ਅੰਸ ਨੂੰ ਸਥਿਰ ਕਰਾਂਗਾ ਅਤੇ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ,
ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਵੰਸ਼ ਵਿੱਚੋਂ ਚੁਣ ਲਿਆ, ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੱਕ ਪਾਤਸ਼ਾਹ ਹੋਵਾਂ, ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਮੇਰੇ ਪਿਤਾ ਦੇ ਪਰਿਵਾਰ ਨੂੰ ਅਤੇ ਮੇਰੇ ਪਿਤਾ ਦੇ ਪੁੱਤਰਾਂ ਵਿੱਚੋਂ ਮੈਨੂੰ ਪਸੰਦ ਕੀਤਾ, ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਵੇ
ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈਅ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ?
ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,
ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ
ਤੂੰ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਲਿਆਵੀਂ ਅਤੇ ਜਾਜਕ ਉਹਨਾਂ ਤੇ ਲੂਣ ਛਿੜਕਣ ਅਤੇ ਉਹਨਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ।
ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।