TSK

TSK · 2 ਇਤ 13:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਉਸ ਨੇ ਇੱਕ ਬੈਤਏਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਵਿੱਚ ਰੱਖ ਦਿੱਤਾ।

ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਦਿਆਲੂ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਂ ਕਰੇਂ

ਜ਼ਰਹ ਕੂਸ਼ੀ ਦਸ ਲੱਖ ਦੀ ਫ਼ੌਜ ਅਤੇ ਤਿੰਨ ਸੌ ਰਥ ਲੈ ਕੇ ਉਹਨਾਂ ਦੇ ਵਿਰੁੱਧ ਨਿੱਕਲਿਆ ਅਤੇ ਮਾਰੇਸ਼ਾਹ ਵਿੱਚ ਆਇਆ

ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ

ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ।

ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ।

‹ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!›