TSK

TSK · 2 ਇਤ 13:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸੋ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ। ਸੱਤ ਦਿਨ ਤੱਕ ਤੂੰ ਉਨ੍ਹਾਂ ਦੀ ਥਾਪਨਾ ਕਰੀਂ।

ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਦੇ ਬਸਤਰਾਂ, ਮਸਹ ਕਰਨ ਦੇ ਤੇਲ, ਪਾਪ ਬਲੀ ਦੀ ਭੇਟ ਦੇ ਬਲ਼ਦ, ਦੋ ਭੇਡੂਆਂ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈ ਕੇ,

ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।

¶ ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ।

ਉਹ ਸੋਨਾ ਸੋਨੇ ਦੀਆਂ ਵਸਤਾਂ ਦੇ ਲਈ, ਅਤੇ ਚਾਂਦੀ ਦੀਆਂ ਵਸਤਾਂ ਦੇ ਲਈ, ਅਤੇ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ। ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ?

ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।

ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ।

¶ ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ।