¶ ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।
TSK
TSK · 2 ਇਤ 14:13
Treasury of Scripture Knowledge references in ਪੰਜਾਬੀ IRV.
¶ ਤਦ ਅਬਰਾਹਾਮ ਨੇ ਉੱਥੋਂ ਦੱਖਣ ਦੇਸ਼ ਵੱਲ ਕੂਚ ਕੀਤਾ ਅਤੇ ਕਾਦੇਸ਼ ਅਤੇ ਸ਼ੂਰ ਦੇ ਵਿਚਕਾਰ ਠਹਿਰਿਆ ਅਤੇ ਗਰਾਰ ਵਿੱਚ ਜਾ ਵੱਸਿਆ।
ਤਦ ਓਹ ਉੱਥੋਂ ਤੁਰ ਪਏ ਅਤੇ ਉਨ੍ਹਾਂ ਦੇ ਚਾਰ-ਚੁਫ਼ੇਰੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਭੈਅ ਛਾ ਗਿਆ, ਇਸ ਲਈ ਉਨ੍ਹਾਂ ਨੇ ਯਾਕੂਬ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ।
ਦਯਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਇਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੇ ਸਾਰੇ ਜੀਵਨ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ।
ਅਤੇ ਉਹਨਾਂ ਨੇ ਗਰਾਰ ਦੇ ਆਸ-ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈਅ ਉਨ੍ਹਾਂ ਉੱਤੇ ਪੈ ਗਿਆ ਸੀ ਇਸ ਲਈ ਉਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ
ਤਾਂ ਪਰਮੇਸ਼ੁਰ ਦਾ ਭੈਅ ਉਨ੍ਹਾਂ ਦੇਸਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਨ੍ਹਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ
ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ?
ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ।