TSK

TSK · 2 ਇਤ 16:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ?

ਪਰ ਤੁਸੀਂ ਇਸ ਦੇਸ਼ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹਿਓ ਸਗੋਂ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਪਰ ਤੁਸੀਂ ਮੇਰਾ ਹੁਕਮ ਨਾ ਮੰਨਿਆ, ਤੁਸੀਂ ਅਜਿਹਾ ਕਿਉਂ ਕੀਤਾ?

ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ

ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,

ਕਿਉਂ ਜੋ ਉਸ ਨੇ ਸਹੁੰ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ।

ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।