TSK

TSK · 2 ਇਤ 18:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ।

ਅਦੋਨੀਯਾਹ ਨੇ ਭੇਡਾਂ, ਬਲ਼ਦ ਅਤੇ ਮੋਟੇ-ਮੋਟੇ ਪਸ਼ੂ ਜ਼ੋਹਲਥ ਪੱਥਰ ਉੱਤੇ ਜੋ ਏਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਮਨੁੱਖ, ਜਿਹੜੇ ਪਾਤਸ਼ਾਹ ਦੇ ਸੇਵਕ ਸਨ ਸੱਦੇ।

ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।

¶ ਅਲੀਸ਼ਾ ਨਬੀ ਨੇ ਨਬੀਆਂ ਦੇ ਦਲ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ, ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ ਗਿਲਆਦ ਨੂੰ ਜਾ।

ਪਰ ਜਦੋਂ ਇਹ ਸਭ ਹੋ ਰਿਹਾ ਸੀ, ਮੈਂ ਯਰੂਸ਼ਲਮ ਵਿੱਚ ਨਹੀਂ ਸੀ ਕਿਉਂਕਿ ਬਾਬਲ ਦੇ ਰਾਜਾ ਅਰਤਹਸ਼ਸ਼ਤਾ ਦੇ ਬੱਤੀਵੇਂ ਸਾਲ ਵਿੱਚ ਮੈਂ ਰਾਜਾ ਕੋਲ ਚਲਾ ਗਿਆ। ਫਿਰ ਕੁਝ ਦਿਨਾਂ ਬਾਅਦ ਮੈਂ ਰਾਜਾ ਕੋਲੋਂ ਛੁੱਟੀ ਮੰਗੀ,

‹ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।›