TSK

TSK · 2 ਇਤ 19:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਸਾਰਾ ਇਸਰਾਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਇਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ।

ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ।

ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਭਾਲਣ

ਅਤੇ ਯਹੋਵਾਹ ਯਹੋਸ਼ਾਫ਼ਾਤ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ

ਅਤੇ ਉਹ ਨੇ ਅਹਜ਼ਯਾਹ ਨੂੰ ਲੱਭਿਆ ਜਿਹੜਾ ਸਾਮਰਿਯਾ ਵਿੱਚ ਲੁੱਕਿਆ ਹੋਇਆ ਸੀ ਸੋ ਉਹ ਉਸ ਨੂੰ ਫੜ੍ਹ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਉਹ ਆਖਣ ਲੱਗੇ ਕਿ ਇਹ ਯਹੋਸ਼ਾਫ਼ਾਤ ਦਾ ਪੁੱਤਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।

ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਮਾਫ਼ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਯਹੋਵਾਹ ਉਸ ਦੇ ਪੁਰਖਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੇ

ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!