TSK

TSK · 2 ਇਤ 2:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਮੇਜ਼ ਦੇ ਉੱਤੇ ਮੇਰੇ ਅੱਗੇ ਹਜ਼ੂਰੀ ਦੀ ਰੋਟੀ ਸਦਾ ਲਈ ਰੱਖਿਆ ਕਰੀਂ।

ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।

ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ।

“ਇਸਰਾਏਲੀਆਂ ਨੂੰ ਆਖ ਕਿ ਜਿਹੜੇ ਯਹੋਵਾਹ ਦੇ ਪਰਬ ਹਨ, ਜਿਨ੍ਹਾਂ ਦੀ ਤੁਸੀਂ ਪਵਿੱਤਰ ਸਭਾ ਲਈ ਨਿਯੁਕਤ ਸਮੇਂ ਤੇ ਘੋਸ਼ਣਾ ਕਰਨੀ ਹੈ ਉਹ ਇਹ ਹਨ,

¶ ਆਪਣੇ ਮਹੀਨਿਆਂ ਦੀ ਸ਼ੁਰੂਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਇਆ ਕਰੋ।

¶ ਸੂਰ ਦੇ ਰਾਜੇ ਹੀਰਾਮ ਨੇ ਆਪਣੇ ਸੇਵਕ ਸੁਲੇਮਾਨ ਦੇ ਕੋਲ ਭੇਜੇ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਨ੍ਹਾਂ ਨੇ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤਰ ਰਿਹਾ।

¶ ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਉਸਦਾ ਮਹਿਲ ਬਣਾਉਣ ਲਈ ਦਿਆਰ ਦੀ ਲੱਕੜ, ਰਾਜ ਮਿਸਤਰੀ ਅਤੇ ਤਰਖਾਣ ਵੀ ਭੇਜੇ।

ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆ ਨੂੰ ਅਤੇ ਸਾਲ ਵਿੱਚ ਤਿੰਨ ਵਾਰ ਠਹਿਰਾਏ ਹੋਏ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ

ਜਦ ਉਹ ਨੂੰ ਮੁਕਾ ਚੁੱਕੇ ਤਾਂ ਬਾਕੀ ਦੀ ਚਾਂਦੀ ਪਾਤਸ਼ਾਹ ਅਤੇ ਯਹੋਯਾਦਾ ਦੇ ਕੋਲ ਲੈ ਆਏ ਜਿਸ ਦੇ ਨਾਲ ਯਹੋਵਾਹ ਦੇ ਭਵਨ ਲਈ ਭਾਂਡੇ ਅਰਥਾਤ ਸੇਵਾ ਅਤੇ ਬਲੀ ਚੜ੍ਹਾਉਣ ਦੇ ਭਾਂਡੇ ਅਤੇ ਕੌਲੀਆਂ ਅਤੇ ਸੋਨੇ ਅਤੇ ਚਾਂਦੀ ਦੇ ਭਾਂਡੇ ਬਣੇ ਅਤੇ ਉਹ ਯਹੋਯਾਦਾ ਦੇ ਸਾਰੇ ਦਿਨਾਂ ਤੱਕ ਲਗਾਤਾਰ ਯਹੋਵਾਹ ਦੇ ਭਵਨ ਵਿੱਚ ਹੋਮ ਦੀਆਂ ਬਲੀਆਂ ਚੜ੍ਹਾਉਂਦੇ ਰਹੇ।

ਫਿਰ ਅਸੀਂ ਜਾਜਕਾਂ, ਲੇਵੀਆਂ ਅਤੇ ਲੋਕਾਂ ਨੇ ਇਸ ਗੱਲ ਲਈ ਪਰਚੀਆਂ ਪਾਈਆਂ ਕਿ ਅਸੀਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਰ ਸਾਲ ਠਹਿਰਾਏ ਹੋਏ ਸਮੇਂ ਤੇ ਲੱਕੜੀ ਦੀ ਭੇਟ ਬਿਵਸਥਾ ਵਿੱਚ ਲਿਖੇ ਹੋਏ ਅਨੁਸਾਰ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜਲਾਉਣ ਲਈ, ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਲਿਆਇਆ ਕਰਾਂਗੇ।