TSK

TSK · 2 ਇਤ 2:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਨਫ਼ਤਾਲੀ ਦੇ ਗੋਤ ਵਿੱਚੋਂ ਵਿਧਵਾ ਦਾ ਪੁੱਤਰ ਸੀ, ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ। ਉਹ ਬੁੱਧ, ਸਮਝ ਅਤੇ ਹੁਨਰ ਵਿੱਚ ਇਸ ਤਰ੍ਹਾਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ।

ਤੇਰੇ ਕੋਲ ਬਹੁਤ ਸਾਰੇ ਕਾਰੀਗਰ ਵੀ ਹਨ, ਅਰਥਾਤ ਪੱਥਰ ਘੜਨ ਵਾਲੇ, ਪੱਥਰ ਤੋੜਨ ਵਾਲੇ ਅਤੇ ਤਰਖਾਣ, ਸਭ ਤਰ੍ਹਾਂ ਦੇ ਕਾਰੀਗਰ ਹਰੇਕ ਕੰਮ ਦੇ ਲਈ ਤੇਰੇ ਕੋਲ ਹਨ।

ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ।

¶ ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ।