TSK

TSK · 2 ਇਤ 2:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੁਣ ਤੂੰ ਹੁਕਮ ਦੇ ਕਿ ਉਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਹੋਣਗੇ ਅਤੇ ਜੋ ਮਜ਼ਦੂਰੀ ਤੂੰ ਠਹਿਰਾਵੇਂ ਮੈਂ ਤੇਰੇ ਸੇਵਕਾਂ ਲਈ ਤੈਨੂੰ ਦੇ ਦਿਆਂਗਾ, ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸੀਦੋਨੀਆਂ ਵਾਂਗੂੰ ਲੱਕੜੀ ਵੱਢਣ ਦਾ ਢੰਗ ਨਹੀਂ ਆਉਂਦਾ।

ਅਤੇ ਦਾਊਦ ਨੇ ਆਖਿਆ, “ਮੇਰਾ ਪੁੱਤਰ ਸੁਲੇਮਾਨ ਅਜੇ ਤਾਂ ਨਿਆਣਾ ਅਤੇ ਬਾਲਕ ਹੈ, ਅਤੇ ਜ਼ਰੂਰੀ ਹੈ ਕਿ ਜਿਹੜਾ ਭਵਨ ਯਹੋਵਾਹ ਦੇ ਲਈ ਬਣਾਇਆ ਜਾਵੇਗਾ, ਉਹ ਬਹੁਤ ਹੀ ਸੁੰਦਰ ਹੋਵੇ, ਤਾਂ ਕਿ ਉਹ ਦਾ ਨਾਮ ਅਤੇ ਪ੍ਰਤਾਪ ਸਾਰੇ ਦੇਸਾਂ ਵਿੱਚ ਉਜਾਗਰ ਹੋਵੇ, ਇਸ ਲਈ ਮੈਂ ਆਪ ਹੀ ਉਹ ਦੇ ਲਈ ਤਿਆਰੀ ਕਰਾਂਗਾ।” ਅਖ਼ੀਰ, ਦਾਊਦ ਨੇ ਆਪਣੇ ਮਰਨ ਤੋਂ ਪਹਿਲਾਂ ਬਹੁਤ ਜਿਆਦਾ ਤਿਆਰੀਆਂ ਕੀਤੀਆਂ।