TSK

TSK · 2 ਇਤ 23:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਉਨ੍ਹਾਂ ਲੋਕਾਂ ਨੇ ਆਪਣੀ ਭੋਜਨ ਸਮੱਗਰੀ ਲਈ ਅਤੇ ਆਪਣੀਆਂ ਤੁਰ੍ਹੀਆਂ ਚੁੱਕ ਲਈਆਂ ਅਤੇ ਗਿਦਾਊਨ ਨੇ ਇਸਰਾਏਲ ਦੇ ਬਾਕੀ ਸਾਰੇ ਪੁਰਖਾਂ ਨੂੰ ਆਪੋ ਆਪਣੇ ਤੰਬੂ ਵੱਲ ਭੇਜ ਦਿੱਤਾ, ਪਰ ਉਨ੍ਹਾਂ ਤਿੰਨ ਸੌ ਪੁਰਖਾਂ ਨੂੰ ਉਸ ਨੇ ਆਪਣੇ ਕੋਲ ਰੱਖਿਆ ਅਤੇ ਮਿਦਯਾਨੀਆਂ ਦੀ ਛਾਉਣੀ ਉਸ ਦੇ ਹੇਠ ਘਾਟੀ ਵਿੱਚ ਸੀ।

ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ।

ਤਦ ਉਹਨਾਂ ਨੇ ਛੇਤੀ ਕੀਤੀ ਅਤੇ ਹਰੇਕ ਆਦਮੀ ਨੇ ਆਪਣੇ ਕੱਪੜੇ ਲੈ ਕੇ ਉਹ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਤੇ ਵਿਛਾਏ ਅਤੇ ਤੁਰ੍ਹੀ ਵਜਾ ਕੇ ਆਖਿਆ ਕਿ ਯੇਹੂ ਰਾਜਾ ਹੈ।

ਤਦ ਰਾਜਾ ਥੜੇ ਦੇ ਉੱਤੇ ਖੜ੍ਹਾ ਹੋ ਗਿਆ ਅਤੇ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ।

ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਈਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।

ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।

ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ਼, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ

ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।

ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ।

ਰਾਜਕੁਮਾਰ ਬਾਹਰਲੇ ਫਾਟਕ ਦੀ ਡਿਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ। ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁੱਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ, ਪਰ ਫਾਟਕ ਸ਼ਾਮ ਤੱਕ ਬੰਦ ਨਾ ਹੋਵੇਗਾ।