TSK

TSK · 2 ਇਤ 6:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅੰਦਰਲੇ ਵਿਹੜੇ ਦੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰੱਦਾ ਦਿਆਰ ਦੀ ਲੱਕੜ ਦਾ।

¶ ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।

ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।

ਤਦ ਅਜ਼ਰਾ ਸ਼ਾਸਤਰੀ ਲੱਕੜੀ ਦੇ ਇੱਕ ਤਖ਼ਤ-ਪੋਸ਼ ਉੱਤੇ ਖੜਾ ਹੋ ਗਿਆ, ਜਿਹੜਾ ਇਸੇ ਕੰਮ ਲਈ ਬਣਾਇਆ ਗਿਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ, ਸ਼ਮਆ, ਅਨਾਯਾਹ, ਊਰਿੱਯਾਹ, ਹਿਲਕੀਯਾਹ ਅਤੇ ਮਅਸੇਯਾਹ ਉਸ ਦੇ ਸੱਜੇ ਪਾਸੇ ਖੜ੍ਹੇ ਸਨ ਅਤੇ ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸ਼ਬੱਦਾਨਾਹ, ਜ਼ਕਰਯਾਹ ਅਤੇ ਮਸ਼ੁੱਲਾਮ ਖੜ੍ਹੇ ਸਨ।

ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।

¶ ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।