ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ।
TSK
TSK · 2 ਇਤ 7:13
Treasury of Scripture Knowledge references in ਪੰਜਾਬੀ IRV.
ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ ਹੋ ਜਾਓਗੇ।
ਜਦ ਇਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਮੀਂਹ ਨਾ ਪਵੇ ਅਤੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨਣ ਅਤੇ ਜਦ ਤੂੰ ਉਨ੍ਹਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ
“ਜੇਕਰ ਪਰਮੇਸ਼ੁਰ ਵਿੱਚੋਂ ਦੀ ਲੰਘ ਕੇ, ਉਹਨਾਂ ਨੂੰ ਗ਼ੁਲਾਮ ਬਣਾ ਲਵੇ, ਅਤੇ ਨਿਆਂ ਲਈ ਬੁਲਾਵੇ, ਤਾਂ ਕੌਣ ਉਸ ਨੂੰ ਰੋਕ ਸਕਦਾ ਹੈ?
ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ।
ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ।
ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।
¶ ‹ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,›