TSK

TSK · 2 ਇਤ 7:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।

ਤਦ ਮੂਸਾ ਅਤੇ ਹਾਰੂਨ ਆਪਣੇ ਮੂੰਹਾਂ ਦੇ ਭਾਰ ਇਸਰਾਏਲੀਆਂ ਦੀ ਮੰਡਲੀ ਦੀ ਸਭਾ ਅੱਗੇ ਡਿੱਗ ਪਏ।

ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ!

ਤਦ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਕਿ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਮਹਿਮਾ ਕੀਤੀ ਅਤੇ ਆਪੋ ਆਪਣੇ ਸਿਰ ਝੁਕਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ

ਤਾਂ ਯਹੋਸ਼ਾਫ਼ਾਤ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ

ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਵਾਲੇ ਨਰਸਿੰਗੇ ਫੂਕਣ ਲੱਗੇ। ਜਦ ਤੱਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਇਹ ਸਭ ਕੁਝ ਹੁੰਦਾ ਰਿਹਾ

ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ਼ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ

ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!

ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।

ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ

ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ।