TSK

TSK · 2 ਇਤ 7:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ

¶ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ।

¶ ਜਦ ਤੁਸੀਂ ਆਪਣੇ ਪਿੜ ਅਤੇ ਦਾਖਰਸ ਦੇ ਕੋਹਲੂ ਤੋਂ ਆਪਣਾ ਮਾਲ ਇਕੱਠਾ ਕਰ ਲਿਆ ਹੋਵੇ, ਤਦ ਤੁਸੀਂ ਸੱਤ ਦਿਨਾਂ ਤੱਕ ਡੇਰਿਆਂ ਦਾ ਪਰਬ ਮਨਾਇਓ।

ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ। ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ।

ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਸ਼ਹਿਰ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ।

¶ ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ

ਇਸ ਕਾਰਨ, ਸੈਨਾਂ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ, “ਵੇਖ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਨੂੰ ਉਠਾਵਾਂਗਾ ਜਿਹੜੀ ਹਮਾਥ ਦੇ ਪ੍ਰਵੇਸ਼ ਤੋਂ ਲੈ ਕੇ ਅਰਾਬਾਹ ਦੀ ਨਦੀ ਤੱਕ ਤੁਹਾਨੂੰ ਸਤਾਏਗੀ।”

ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ।