TSK

TSK · 2 ਕੁਰਿੰਥੀ 2:11

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”

ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”

¶ ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।

¶ ‹ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ।›

ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ

ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।

ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।

ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।

‹ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ।›

ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।