TSK

TSK · 2 ਯੂਹੰਨਾ 1:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”›

ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ।

ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।

¶ ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l

ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।