2 ਰਾਜਾ 21:2
TSK
ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ।
TSK
Treasury of Scripture Knowledge references in ਪੰਜਾਬੀ IRV.
ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ।
ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਕੀਤਾ ਸੀ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
ਅਤੇ ਜਿਵੇਂ ਉਸ ਦੇ ਪੁਰਖਿਆਂ ਨੇ ਸੱਭੋ ਕੁਝ ਕੀਤਾ ਓਵੇਂ ਉਸ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ।
ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜ੍ਹੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਆਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ
¶ ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।