TSK

TSK · 2 ਰਾਜਾ 21:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ।

¶ ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।

ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ। ਦੇਸ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ।

ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ।

ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ।

¶ ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ।

ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,

ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ

ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।

ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ!

¶ ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।