ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ। ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ ਹੋ ਜਾਵੇਗਾ।
TSK
TSK · 2 ਰਾਜਾ 25:21
Treasury of Scripture Knowledge references in ਪੰਜਾਬੀ IRV.
ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪੁਰਖਿਆਂ ਜਾਣਦੇ ਸਨ।
ਜੇ ਉਹ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ।
ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ। ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ।
ਨਾਲੇ ਉਹ ਯਹੋਯਾਕੀਨ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਰਾਜਾ ਦੀ ਮਾਤਾ, ਰਾਜਾ ਦੀਆਂ ਰਾਣੀਆਂ, ਉਹ ਦੇ ਦਰਬਾਰੀਆਂ ਅਤੇ ਦੇਸ ਦੇ ਮਹਾਂਪੁਰਸ਼ਾਂ ਨੂੰ ਗ਼ੁਲਾਮ ਕਰ ਕੇ ਯਰੂਸ਼ਲਮ ਤੋਂ ਬਾਬਲ ਨੂੰ ਲੈ ਗਿਆ।
ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈਅ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ, ਮਿਹਣਾ ਅਤੇ ਸਰਾਪ ਹੋਣਗੇ
ਯਹੋਵਾਹ ਦੇ ਕ੍ਰੋਧ ਨੇ ਉਹਨਾਂ ਨੂੰ ਖਿਲਾਰ ਦਿੱਤਾ, ਉਹ ਫੇਰ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਉਹਨਾਂ ਦੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।
ਮੈਂ ਯਹੋਵਾਹ ਨੇ ਇਹ ਆਖਿਆ ਹੈ। ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।