TSK

TSK · 2 ਪਤ 1:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

“ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,

¶ ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ!

¶ ‹ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।›

ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।

¶ ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l

ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ।

ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।

¶ ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।